Season 1 Episode 1882
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਲਾਗੂ ਕੀਤੇ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐੱਸਏ) ਦੀ ਮਿਆਦ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਸਾਰੇ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਾਥੀ ਹਨ: ਬਸੰਤ ਸਿੰਘ, ਭਗਵੰਤ ਸਿੰਘ ਬਾਜੇਕੇ, ਗੁਰਮੀਤ ਸਿੰਘ ਬੁੱਕਣ ਵਾਲਾ, ਸਰਬਜੀਤ ਸਿੰਘ ਉਰਫ਼ ਦਲਜੀਤ ਸਿੰਘ ਕਲਸੀ, ਗੁਰਜਿੰਦਰ ਸਿੰਘ ਉਰਫ਼ ਗੁਰੀ ਔਜਲਾ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ।
ਇਨ੍ਹਾਂ ਸਾਥੀਆਂ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਜਾਵੇਗਾ ਅਤੇ ਅਜਨਾਲਾ ਪੁਲੀਸ ਥਾਣੇ ਵਿੱਚ ਦਰਜ ਕੇਸ ਸਬੰਧੀ ਗ੍ਰਿਫ਼ਤਾਰੀ ਪਾਈ ਜਾਵੇਗੀ। ਫਰਵਰੀ 2023 ਵਿੱਚ ਅਜਨਾਲਾ ਪੁਲੀਸ ਥਾਣੇ 'ਤੇ ਹਮਲਾ ਕਰਨ ਦੇ ਦੋਸ਼ ਹੇਠ ਇਹ ਕੇਸ ਦਰਜ ਕੀਤਾ ਗਿਆ ਸੀ।
Published on 9 months, 2 weeks ago
If you like Podbriefly.com, please consider donating to support the ongoing development.
Donate