Season 1 Episode 1756
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ। 70 ਸੀਟਾਂ ‘ਤੇ ਹੋ ਰਹੀਆਂ ਚੋਣਾਂ ਵਿੱਚ ਸਵੇਰੇ 11 ਵਜੇ ਤੱਕ 20% ਵੋਟ ਪੈ ਚੁੱਕੀਆਂ। ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿੱਚ ਜਾਪਦਾ ਹੈ। ‘ਆਪ’ ਆਪਣੀਆਂ ਲੋਕ-ਕਲਿਆਣ ਸਕੀਮਾਂ ਦੇ ਆਧਾਰ ‘ਤੇ ਤੀਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਮੁੜ ਉਭਾਰ ਲੱਭ ਰਹੀਆਂ ਹਨ।
ਇਨ੍ਹਾਂ ਚੋਣਾਂ ਵਿੱਚ 1.56 ਕਰੋੜ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ, ਜੋ 699 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 13,766 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸੀ ਆਗੂ ਰਾਹੁਲ ਗਾਂਧੀ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਆਰਮੀ ਚੀਫ਼ ਜਨਰਲ ਉਪੇਂਦਰ ਦਿਵੇਦੀ ਸਮੇਤ ਕਈ ਅਹਿਮ ਸ਼ਖਸੀਅਤਾਂ ਨੇ ਵੀ ਆਪਣੇ ਵੋਟ ਪਾਏ। ਨਵੀਂ ਦਿੱਲੀ ਹਲਕੇ ਤੋਂ ਸੰਦੀਪ ਦੀਕਸ਼ਿਤ ਨੇ ਜੰਗਪੁਰਾ ਵਿੱਚ ਵੋਟ ਪਾਈ। ਵੋਟਿੰਗ ਦੌਰਾਨ ਚੋਣ ਬੂਥਾਂ ‘ਤੇ ਕਤਾਰਾਂ ਵੇਖਣ ਨੂੰ ਮਿਲੀਆਂ।
Published on 10 months, 3 weeks ago
If you like Podbriefly.com, please consider donating to support the ongoing development.
Donate