Episode Details
Back to Episodes
Global Sikhs’ Founder Amarpreet Singh Shares Insights on Punjab Flood Relief
Description
ਰੇਡੀਓ ਹਾਂਜੀ ਦੇ ਇਸ ਹਿੱਸੇ ਵਿੱਚ ਅਸੀਂ ਗਲੋਬਲ ਸਿੱਖਸ ਦੇ ਸੰਸਥਾਪਕ ਅਮਰਪ੍ਰੀਤ ਸਿੰਘ ਨਾਲ ਗੱਲਬਾਤ ਕਰ ਰਹੇ ਹਾਂ ਜੋ ਆਪਣੀ ਸੰਸਥਾ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ-ਸਰਦਾ ਯੋਗਦਾਨ ਪਾ ਰਹੇ ਹਨ।
ਇਸ ਇੰਟਰਵਿਊ ਦੌਰਾਨ ਉਨ੍ਹਾਂ ਜਿੱਥੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ ਉੱਤੇ ਹੁੰਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਓਥੇ ਲੋਕਾਂ ਨੂੰ ਰਾਹਤ ਅਤੇ ਬਚਾਅ ਕੰਮਾਂ ਵਿੱਚ ਹਰ ਸੰਭਵ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ਗਲੋਬਲ ਸਿੱਖਸ ਸੰਸਥਾ ਦੇ ਨਾਲ-ਨਾਲ ਪ੍ਰਮੁੱਖ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਮਨਕੀਰਤ ਔਲਖ ਅਤੇ ਅਦਾਕਾਰ ਰਣਦੀਪ ਹੁੱਡਾ ਵਰਗੀਆਂ ਹਸਤੀਆਂ ਵੱਲੋਂ ਵੀ ਭਾਵੁਕ ਸੰਦੇਸ਼ ਸਾਂਝੇ ਕੀਤੇ ਜਾ ਰਹੇ ਹਨ ਅਤੇ ਸਮੂਹ ਭਾਈਚਾਰੇ ਨੂੰ ਇਸ ਲੋੜ ਦੀ ਘੜੀ ਪੰਜਾਬ ਨਾਲ ਖੜ੍ਹਣ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।
ਹੋਰ ਵੇਰਵੇ ਲਈ ਇਹ ਇੰਟਰਵਿਊ ਸੁਣੋ.....