Episode Details
Back to Episodesਪੰਜਾਬੀ ਡਾਇਰੀ : 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਭਖਿਆ ਮਾਹੌਲ
Published 9 months ago
Description
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਆਉਂਦੀ 14 ਦਸੰਬਰ ਨੂੰ ਹੋਣ ਜਾ ਰਹੀਆਂ ਹਨ। ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਹੈ। ਜ਼ਿਲ੍ਹਾ ਪ੍ਰੀਸ਼ਦ ਜਾਂ ਬਲਾਕ ਸੰਮਤੀ ਮੈਂਬਰ ਬਣਨ ਲਈ ਉਮੀਦਵਾਰਾਂ ਵੱਲੋਂ ਗੱਡੀਆਂ ਤੇ ਕਾਫ਼ਲਿਆਂ ਨਾਲ ਵੋਟਾਂ ਮੰਗਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਜਿੱਥੇ ਸਿਆਸੀ ਧਿਰਾਂ ਆਪਣਾ ਪੇਂਡੂ ਵੋਟ ਅਧਾਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ, ਉੱਥੇ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਇਹ ਚੋਣ ਨਤੀਜੇ ਭਵਿੱਖ ਤੈਅ ਕਰਨਗੇ ਕਿ ਉਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਦੀ ਹੈ ਜਾਂ ਨਹੀਂ। ਇਹ ਅਤੇ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ