Episode Details
Back to Episodes
ਪਾਕਿਸਤਾਨ ਡਾਇਰੀ: ਪਾਕਿਸਤਾਨ ਵਿੱਚ ਪੁਲਿਸ ਦੀ ਗੋਲੀਬਾਰੀ ਦੌਰਾਨ 9 ਸਾਲਾ ਆਸਟ੍ਰੇਲੀਆਈ ਬੱਚੀ ਦੀ ਮੌਤ, ਨਿਰਪੱਖ ਜਾਂਚ ਦੀ ਮੰਗ ਤੇਜ਼
Published 2 months, 3 weeks ago
Description
ਪੱਛਮੀ ਆਸਟ੍ਰੇਲੀਆ ਦੀ 9 ਸਾਲਾ ਹਨੀਆ ਅਹਿਮਦ ਦੀ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚਕਵਾਲ ਸ਼ਹਿਰ ਵਿੱਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਪੁਲਿਸ ਨੇ ਪਰਿਵਾਰ ਦੀ ਕਾਰ ਨੂੰ ਲੁਟੇਰਿਆਂ ਦੀ ਗੱਡੀ ਸਮਝ ਕੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਹਨੀਆ ਦੇ ਪਿਤਾ ਅਤੇ ਭਰਾ ਵੀ ਜ਼ਖ਼ਮੀ ਹੋਏ ਹਨ। ਆਸਟ੍ਰੇਲੀਆਈ ਸਰਕਾਰ ਨੇ ਮਾਮਲੇ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ, ਜਦਕਿ ਸੰਬੰਧਤ ਪੁਲਿਸ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।