Episode Details
Back to Episodes
ਖ਼ਬਰਨਾਮਾ: ਹੋਰਮੁਜ਼ ਜਲਮਾਰਗ 'ਤੇ ਨਵਾਂ ਤਣਾਅ, ਜਾਪਾਨ ਵਿੱਚ ਭੂਚਾਲ ਦੀ ਤਬਾਹੀ ਤੇ ਆਸਟ੍ਰੇਲੀਆ ਵਿੱਚ ਸੁਰੱਖਿਆ ਅਤੇ ਇਮੀਗ੍ਰੇਸ਼ਨ ਨਾਲ ਜੁੜੀਆਂ ਅਹਿਮ ਖ਼ਬਰਾਂ
Published 1 month, 1 week ago
Description
ਈਰਾਨ ਨੇ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਲਈ ਓਮਾਨ ਅੱਗੇ ਨਵਾਂ ਪ੍ਰਸਤਾਵ ਰੱਖਿਆ ਹੈ, ਜਦਕਿ ਜਾਪਾਨ ਵਿੱਚ 7.1 ਤੀਬਰਤਾ ਦੇ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਆਸਟ੍ਰੇਲੀਆ ਵਿੱਚ ਜੰਗੀ ਸੈਨਿਕਾਂ ਲਈ ਨਵਾਂ ਸਮਾਰਕ ਬਣਾਉਣ ਦਾ ਐਲਾਨ, ਸਿਡਨੀ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਅਤੇ ਵੀਜ਼ਾ ਜਾਂਚ ਪ੍ਰਣਾਲੀ ਬਾਰੇ ਅਹਿਮ ਬਿਆਨ ਸਾਹਮਣੇ ਆਏ ਹਨ। ਇਸੇ ਦੌਰਾਨ ਭਾਰਤ ਵਿੱਚ ਸੁਪਰੀਮ ਕੋਰਟ ਨੇ ਵਿਦਿਆਰਥੀ ਅੰਦੋਲਨ ਨਾਲ ਜੁੜੇ ਮਾਮਲਿਆਂ 'ਤੇ ਸਖ਼ਤ ਟਿੱਪਣੀਆਂ ਕੀਤੀਆਂ ਹਨ ਅਤੇ NEET-UG 2026 ਪੇਪਰ ਲੀਕ ਮਾਮਲੇ ਵਿੱਚ CBI ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।